ਇੰਦਰਜੀਤ ਕੌਰ ਖ਼ਾਲਸਾ ਦੀ ਅਗਵਾਈ 'ਚ ਵਿਦੇਸ਼ੀ ਸਿੱਖ ਵਫ਼ਦ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ

ਇੰਦਰਜੀਤ ਕੌਰ ਖ਼ਾਲਸਾ ਦੀ ਅਗਵਾਈ 'ਚ ਵਿਦੇਸ਼ੀ ਸਿੱਖ ਵਫ਼ਦ ਨੇ ਦਰਬਾਰ ਸਾਹਿਬ 'ਚ ਮੱਥਾ ਟੇਕਿਆ

December 31, 2016 10:56 PM

ਅੰਮ੍ਰਿਤਸਰ, 31 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) :  ਬੀਬੀ ਇੰਦਰਜੀਤ ਕੌਰ ਖ਼ਾਲਸਾ ਪਤਨੀ ਸਵ: ਸ. ਹਰਭਜਨ ਸਿੰਘ ਖ਼ਾਲਸਾ ਯੂਐਸਏ ਦੀ ਅਗਵਾਈ 'ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਸਿੱਖ ਵਫ਼ਦ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਉਪ੍ਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵਫ਼ਦ ਨੂੰ ਸਨਮਾਨਤ ਕੀਤਾ ਗਿਆ। ਇਹ ਵਫ਼ਦ ਪੰਜਾਬ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਉਪ੍ਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਵੇਗਾ।  ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਵਫ਼ਦ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬੀਬੀ ਇੰਦਰਜੀਤ ਕੌਰ ਖਾਲਸਾ ਯੂਐਸਏ ਦੀ ਅਗਵਾਈ 'ਚ ਆਏ ਵਫ਼ਦ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ। ਇਸ ਵਫ਼ਦ ਨੂੰ ਧਾਰਮਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman