ਵਿਧਾਨ ਸਭਾ ਚੋਣਾਂ ਦੇ ਸਨਮੁਖ ਮੁਸਤੈਦ ਹੋਈ ਪੁਲੀਸ

ਵਿਧਾਨ ਸਭਾ ਚੋਣਾਂ ਦੇ ਸਨਮੁਖ ਮੁਸਤੈਦ ਹੋਈ ਪੁਲੀਸ

January 10, 2017 11:11 PM


ਐਸ.ਏ.ਐਸ.ਨਗਰ, 10 ਜਨਵਰੀ (ਗੁਰਮੁਖ ਵਾਲੀਆ) : ਚੋਣ ਕਮੀਸ਼ਨ ਵਲੋਂ ਪੰਜਾਬ ਅੰਦਰ 4 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾ ਦੇ ਐਲਾਨ ਦੇ ਮੱਦੇਨਜ਼ਰ ਐਸ.ਐਸ.ਪੀ. ਮੋਹਾਲੀ ਕੁਲਦੀਪ ਚਾਹਲ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਥਾਣਾ ਸੋਹਾਣਾ ਦੇ ਮੁਖੀ ਪਵਨ ਕੁਮਾਰ ਵਲੋਂ ਪੁਲੀਸ ਪਾਰਟੀ ਨੂੰ ਨਾਲ ਲੈ ਕੇ ਏਅਰਪੋਰਟ ਰੋਡ ਉਤੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਥਾਣਾ ਸੋਹਾਣਾ ਮੁਖੀ ਪਵਨ ਕੁਮਾਰ ਨੇ ਦੱਸਿਆ ਕਿ ਹਵਾਈ ਅੱਡੇ ਨੂੰ ਜਾਣ ਵਾਲੇ ਮੁੱਖ ਮਾਰਗ 'ਤੇ ਨਾਕਾ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ। ਚੋਣ ਜ਼ਾਬਤੇ ਨੂੰ ਲਾਗੂ ਕੀਤੇ ਜਾਣ ਉਪਰੰਤ ਐਸਐਸਪੀ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਅੰਦਰ ਹੋਣ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਉਣ ਜਾਣ ਵਾਲੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ ਹੈ ਤਾਂ ਜੋ ਗਲਤ ਅਨਸਰ ਚੋਣਾਂ 'ਚ ਵਿਘਨ ਨਾ ਪਾ ਸਕਣ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman