ਸਿਸੋਦੀਆ ਦੇ ਬਿਆਨ ਤੋਂ ਬਾਅਦ ਕੈਪਟਨ ਦਾ ਪਲਟਵਾਰ

January 11, 2017 02:09 PM


ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ ਦੀ ਸਨਕੀ ਤੇ ਘਟੀਆ ਲਾਲਚ ਦਾ ਭਾਂਡਾਫੋੜ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਜਰੀਵਾਲ ਦੀ ਘਟੀਆ ਸੋਚ ਕਾਮਯਾਬ ਹੁੰਦੀ ਹੈ, ਤਾਂ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਸੂਬੇ ਦਾ ਇਕ ਹਰਿਆਣਵੀ ਮੁੱਖ ਮੰਤਰੀ ਹੋਵੇਗਾ।
ਇਸ ਲੜੀ ਹੇਠ ਆਪ ਆਗੂ ਮਨੀਸ਼ ਸਿਸੋਦੀਆ ਵੱਲੋਂ ਇਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਵਜੋਂ ਅਰਵਿੰਦ ਕੇਜਰੀਵਾਲ ਵਾਸਤੇ ਆਪ ਨੂੰ ਵੋਟ ਦੇਣ ਲਈ ਕਹਿਣ 'ਤੇ ਪ੍ਰਤੀਕ੍ਰਿਆ ਜਾਹਿਰ ਕਰਦੇ ਹੋਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਨੇ ਉਸ ਸੱਚਾਈ ਦੇ ਮੋਹਰ ਲਗਾ ਦਿੱਤੀ ਹੈ, ਜਿਸਨੂੰ ਕਾਂਗਰਸ ਪਹਿਲਾਂ ਤੋਂ ਕਹਿੰਦੀ ਆ ਰਹੀ ਹੈ ਕਿ ਬਦਕਿਸਮਤੀ ਨਾਲ ਆਪ ਦੇ ਪੰਜਾਬ ਦੀ ਸੱਤਾ 'ਚ ਆਉਣ 'ਤੇ ਕੇਜਰੀਵਾਲ ਦੀਆਂ ਅੱਖਾਂ ਸੱਭ ਤੋਂ ਉੱਚੇ ਅਹੁਦੇ 'ਤੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਕੇਜਰੀਵਾਲ ਦੀ ਘਟੀਆ ਸੋਚ ਕਾਮਯਾਬ ਹੁੰਦੀ ਹੈ, ਤਾਂ ਇਹ ਪੰਜਾਬ ਲਈ ਖੁਦਕੁਸ਼ੀ ਸਮਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ, ਤਾਂ ਪੰਜਾਬ ਦਾ ਇਕ ਹਰਿਆਣਾਵੀ ਮੁੱਖ ਮੰਤਰੀ ਹੋਵੇਗਾ, ਜਿਸ ਸੂਬੇ ਨਾਲ ਉਸਦਾ ਬਹੁਤ ਸਾਰੇ ਵਿਵਾਦਿਤ ਮੁੱਦਿਆਂ 'ਤੇ ਝਗੜਾ ਹੈ। ਕੈਪਟਨ ਅਮਰਿੰਦਰ ਨੇ ਸਵਾਲ ਕੀਤਾ ਕਿ ਕੀ ਉਦੋਂ ਉਹ ਗੁਆਂਢੀ ਸੂਬੇ ਨਾਲ ਕਾਫੀ ਸਮੇਂ ਤੋਂ ਲਟਕੇ ਵਿਵਾਦਾਂ 'ਤੇ ਪੰਜਾਬ ਦਾ ਪੱਖ ਲੈਣਗੇ ਜਾਂ ਫਿਰ ਹਰਿਆਣਾ ਵੱਲ ਹੋਣਗੇ?
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਖੁਲਾਸੇ ਨਾਲ ਕੇਜਰੀਵਾਲ ਦੇ ਖਤਰਨਾਕ ਇਰਾਦੇ ਖੁੱਲ੍ਹ ਕੇ ਬਾਹਰ ਆ ਗਏ ਹਨ ਅਤੇ ਸਾਫ ਹੋ ਚੁੱਕਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕਿੰਨੇ ਵੱਡੇ ਝੂਠੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਿੱਟੀ 'ਤੇ ਕਦਮ ਰੱਖਣ ਤੋਂ ਬਾਅਦ ਤੋਂ ਹੀ ਆਪ ਆਗੂ ਸਰ੍ਹੇਆਮ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਹੇਠ ਆਪ ਦਾ ਪੂਰਾ ਪ੍ਰਚਾਰ ਝੂਠਾਂ 'ਤੇ ਖੜ੍ਹਿਆ ਹੈ, ਜਿਹੜੇ ਸੱਭ ਤਰ੍ਹਾਂ ਦੇ ਚੋਣਾਂ ਦੇ ਹਥਕੰਡੇ ਤੇ ਵਾਅਦਿਆਂ ਰਾਹੀਂ ਨਿਰਾਸ਼ਾਪੂਰਵਕ ਲੋਕਾਂ 'ਤੇ ਉਨ੍ਹਾਂ ਉਪਰ ਵਿਸ਼ਵਾਸ ਕਰਨ ਦਾ ਦਬਾਅ ਬਣਾ ਰਹੇ ਹਨ, ਜਿਨ੍ਹਾਂ ਦੀ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਨੂੰ ਲੈ ਕੇ ਕੋਈ ਸੋਚ ਨਹੀਂ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਧੋਖਾ ਦੇਣ ਲਈ ਜਾਣੇ ਜਾਂਦੇ ਕੇਜਰੀਵਾਲ, ਜਿਨ੍ਹਾਂ ਦੀ ਉਥੇ ਸਰਕਾਰ ਹੈ, ਹੁਣ ਪੰਜਾਬ ਦੇ ਲੋਕਾਂ ਨਾਲ ਓਹੀ ਤਰੀਕੇ ਅਪਣਾ ਰਹੇ ਹਨ ਅਤੇ ਉਹ ਕਿਸੇ ਵੀ ਤਰੀਕੇ ਨਾਲ ਸੂਬੇ ਦੀ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ। ਲੇਕਿਨ ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਝੂਠੇ ਦਾਅਵਿਆਂ ਤੇ ਨਿਰਾਧਾਰ ਦੋਸ਼ਾਂ ਰਾਹੀਂ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਧੋਖੇ 'ਚ ਨਾ ਫੱਸਣ ਦੀ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਲਈ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰੀ ਤੋਂ ਲੈ ਕੇ ਐਸ.ਵਾਈ.ਐਲ ਅਤੇ ਹੋਰ ਮੁੱਦਿਆਂ 'ਤੇ ਬਿਆਨਾਂ ਤੱਕ ਕੇਜਰੀਵਾਲ ਲਗਾਤਾਰ ਸੂਬੇ ਦੀ ਸੱਤਾ ਹਾਸਿਲ ਕਰਨ ਨੂੰ ਲੈ ਕੇ ਨਿਰਾਸ਼ਾਪੂਰਨ ਕੋਸ਼ਿਸ਼ 'ਚ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਉਹ ਦਿੱਲੀ 'ਚ ਆਪਣੀਆਂ ਘਟੀਆ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਉਣ 'ਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ 'ਚ ਆਪਣੇ ਵਿਅਕਤੀਗਤ ਹਿੱਤਾਂ ਦੀ ਪੂਰਤੀ ਕਰ ਸਕਣ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਹਾਲੇ ਦੇ ਮਹੀਨਿਆਂ ਦੌਰਾਨ ਕੇਜਰੀਵਾਲ ਦਾ ਸੂਬੇ ਤੇ ਇਸਦੇ ਲੋਕਾਂ ਦੇ ਹਿੱਤ ਪ੍ਰਤੀ ਜ਼ਰਾ ਵੀ ਧਿਆਨ ਨਾ ਹੋਣ ਨੂੰ ਲੈ ਕੇ ਪੂਰੀ ਤਰ੍ਹਾਂ ਖੁਲਾਸਾ ਹੋ ਗਿਆ ਹੈ, ਜਿਨ੍ਹਾਂ ਦੀ ਪਾਰਟੀ ਦੇ ਕਈ ਆਗੂਆਂ ਨੂੰ ਭ੍ਰਿਸ਼ਟਾਚਾਰ ਤੇ ਸੈਕਸ ਸਕੈਂਡਲਾਂ 'ਚ ਸ਼ਾਮਿਲ ਪਾਇਆ ਗਿਆ ਹੈ ਅਤੇ ਉਹ ਉਨ੍ਹਾਂ ਦੀਆਂ ਗਲਤ ਹਰਕਤਾਂ ਪ੍ਰਤੀ ਆਪਣੀਆਂ ਅੱਖਾਂ ਬੰਦ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਆਪ ਕੋਲ ਆਪਣਾ ਕੈਡਰ ਵੀ ਨਹੀਂ ਹੈ ਅਤੇ ਉਹ ਚੋਣਾਂ ਦੌਰਾਨ ਕੰਮ ਕਰਨ ਲਈ ਦੂਜੇ ਰਾਜਾਂ ਤੋਂ ਲੋਕਾਂ ਨੂੰ ਲਿਆ ਰਹੇ ਹਨ।
ਜਿਸ 'ਤੇ ਕੈਪਟਨ ਅਮਰਿੰਦਰ ਨੇ ਲੋਕਾਂ ਨੂੰ 4 ਫਰਵਰੀ ਨੂੰ ਆਪਣੀ ਵੋਟ ਰਾਹੀਂ ਕੇਜਰੀਵਾਲ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਵਰਗੇ ਘਟੀਆ ਤੇ ਲਾਲਚੀ ਵਿਅਕਤੀਆ ਨੂੰ ਆਪਣੇ ਹਿੱਤ ਵੇਚਣ ਲਈ ਬੇਵਕੂਫ ਨਹੀਂ ਬਣਾਇਆ ਜਾ ਸਕਦਾ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman