Findus on Facebook
ਤਾਜ਼ਾਖ਼ਬਰਾਂ
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੁਰਸੀਨੁਮਾ-ਪੌੜੀ ਵਾਲੀ ਲਿਫ਼ਟ ਸ਼ੁਰੂ

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੁਰਸੀਨੁਮਾ-ਪੌੜੀ ਵਾਲੀ ਲਿਫ਼ਟ ਸ਼ੁਰੂ

January 11, 2017 10:24 PM

ਨਵੀਂ ਦਿੱਲੀ, 11 ਜਨਵਰੀ (ਸੁਖਰਾਜ ਸਿੰਘ): ਦਿੱਲੀ ਦੇ ਇਤਿਹਾਸਿਕ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਉਂਦੇ ਬਜ਼ੁਰਗਾਂ ਦੀ ਸੁਵੀਧਾ ਲਈ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ 'ਕੁਰਸੀਨੁਮਾ-ਪੌੜ੍ਹੀ ਵਾਲੀ' ਲਿਫ਼ਟ ਲਗਾਈ ਗਈ ਹੈ।
ਅੱਜ ਇਥੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਲਿਫ਼ਟ ਤੇ ਬਜ਼ੁਰਗ ਨੂੰ ਬੈਠਾ ਕੇ ਇਸ ਦੀ ਸ਼ੁਰੂਆਤ ਕੀਤੀ। ਗੁਰਦੁਆਾਰਾ ਸਾਹਿਬ 'ਚ ਦਰਬਾਰ ਹਾਲ ਵਿਚ ਗੁਰੂ ਮਹਾਰਾਜ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬਜ਼ੁਰਗ ਸੰਗਤ ਨੂੰ ਲਗਭਗ 20-25 ਪੌੜ੍ਹੀਆਂ ਚੜ ਕੇ ਜਾਣਾ ਪੈਂਦਾ ਸੀ ਇਸ ਲਈ ਇਹ ਬਹੁਤ ਜ਼ਰੂਰੀ ਸੀ। ਇਸ ਮੌਕੇ ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ਅਪਣੇ ਪ੍ਰਧਾਨਗੀ ਕਾਲ ਦੌਰਾਨ ਉਨ੍ਹਾਂ ਨੇ ਹਮੇਸ਼ਾ ਹੀ ਸੰਗਤਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਦੇ ਉਪਰਾਲੇ ਕੀਤੇ ਹਨ।
ਉਨ੍ਹਾਂ ਨੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਿੱਲੀ ਕਮੇਟੀ ਵਲੋਂ ਕਰਵਾਏ ਗਏ ਇਤਿਹਾਸਿਕ ਕੰਮਾਂ 'ਤੇ ਝਾਤ ਪਾਉਣ ਲਈ ਸੰਗਤਾਂ ਨੂੰ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਗੁਰਦਵਾਰਾ ਸਾਹਿਬ ਦੇ ਚੇਅਰਮੈਨ ਹਰਮੀਤ ਸਿੰਘ ਭੋਗਲ ਤੋਂ ਹੋਰ ਪਤਵੰਤੇ ਸੱਜਣ ਆਦਿ ਮੌਜੂਦ ਸਨ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman