ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ: ਕੇਜਰੀਵਾਲ

ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ: ਕੇਜਰੀਵਾਲ

January 11, 2017 10:41 PM

ਪਾਤੜਾਂ, ਸ਼ੁਤਰਾਣਾ, 11 ਜਨਵਰੀ (ਹਰਮਿੰਦਰ ਕਰਤਾਰਪੁਰ, ਬਲਬੀਰ ਸ਼ੁਤਰਾਣਾ): 'ਆਪ' ਵਲੋਂ ਹਲਕਾ ਸ਼ੁਤਰਾਣਾ ਦੇ ਕਸਬਾ ਬਾਦਸ਼ਾਹਪੁਰ ਅਤੇ ਪਾਤੜਾਂ ਦੀ ਅਨਾਜ ਮੰਡੀ ਵਿਚ ਕੀਤੀਆਂ ਗਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦਾ ਮੁੱਖ ਮੰਤਰੀ ਪੰਜਾਬ ਵਿਚੋਂ ਹੀ ਹੋਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਫੜ ਕੇ ਜੇਲ੍ਹਾਂ ਵਿਚ ਸੁਟਿਆ ਜਾਵੇਗਾ।
ਕੇਜਰੀਵਾਲ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਨਸ਼ੇ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰ ਕੇ ਨਸ਼ੇ ਫ਼ੈਲਾਉਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਜੇਲ੍ਹਾਂ ਵਿਚ ਸੁਟਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਿਆਂ ਹੈ ਤੇ ਉਹ ਦਿੱਲੀ ਦੇ ਮੁੱਖ ਮੰਤਰੀ ਹੀ ਰਹਿਣਗੇ। ਇੰਸਪੈਕਟਰੀ ਰਾਜ ਨੂੰ ਖ਼ਤਮ ਕਰ ਕੇ ਵਪਾਰੀ ਵਰਗ ਦੇ ਹੱਕ ਦੀਆਂ ਨੀਤੀਆਂ ਬਣਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਪ ਦੀ ਸਰਕਾਰ ਆਉਣ 'ਤੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰਾਂ ਤੋਂ ਲੁੱਟ ਦਾ ਹਿਸਾਬ ਲਿਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੋਲ ਚੋਣਾਂ ਲੜਨ ਜੋਗੇ ਪੈਸੇ ਨਹੀਂ ਹਨ। ਜਿਸ ਕਰ ਕੇ ਪੰਜਾਬ ਦੇ ਲੋਕ ਇਸ ਨੂੰ ਅਪਣੀ ਪਾਰਟੀ ਸਮਝ ਕੇ ਵੋਟ ਪਾਉਣ ਅਤੇ ਪੰਜਾਬ ਵਿਚੋਂ ਦੋਨੋਂ ਰਵਾਇਤੀ ਪਾਰਟੀਆਂ ਦਾ ਸਫ਼ਾਇਆ ਕਰਨ।
ਇਸ ਮੌਕੇ ਹਲਕਾ ਸ਼ੁਤਰਾਣਾ ਤੋਂ ਆਪ ਦੇ ਉਮੀਦਵਾਰ ਬੀਬੀ ਪਲਵਿੰਦਰ ਕੌਰ ਹਰਿਆਊ, ਕੁਲਵੰਤ ਬਾਜ਼ੀਗਰ, ਲਖਵਿੰਦਰ ਸਿੰਘ ਗਲੋਲੀ, ਕੁਲਦੀਪ ਸਿੰਘ ਥਿੰਦ, ਜਸਵੰਤ ਸਿੰਘ ਦੁਤਾਲ, ਚੇਤਨ ਸਿੰਘ ਜੌੜੇਮਾਜਰਾ, ਦਵਿੰਦਰ ਸਿੰਘ ਵਿਰਕ, ਜਤਿੰਦਰ ਸਿੰਘ ਸ਼ੁਤਰਾਣਾ, ਗੁਰਸ਼ਰਨ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman