ਸਿੱਖ ਮਿਸ਼ਨ ਦਿੱਲੀ ਵਲੋਂ ਸੱਤ ਰੋਜ਼ਾ ਗੁਰਮਤਿ ਪ੍ਰਚਾਰ ਕੈਂਪ

ਸਿੱਖ ਮਿਸ਼ਨ ਦਿੱਲੀ ਵਲੋਂ ਸੱਤ ਰੋਜ਼ਾ ਗੁਰਮਤਿ ਪ੍ਰਚਾਰ ਕੈਂਪ

June 19, 2017 11:18 PM

ਨਵੀਂ ਦਿੱਲੀ, 19 ਜੂਨ (ਸੁਖਰਾਜ ਸਿੰਘ): ਸਿੱਖ ਮਿਸ਼ਨ ਦਿੱਲੀ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਮੁਖ ਰੱਖਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਵਲੋਂ ਕੀਤੇ ਜਾ ਰਹੇ ਅਣਥਕ ਯਤਨਾ ਸਦਕਾ ਸਿੱਖ ਮਿਸ਼ਨ ਦਿੱਲੀ ਵਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਬੀਤੇ ਦਿਨੀਂ ਛੋਟੇ ਬੱਚਿਆਂ ਨੂੰ ਗੁਰਮੁਖੀ ਭਾਸ਼ਾ ਅਤੇ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਤੋਂ ਜਾਣੂ ਕਰਵਾਉਣ ਹਿੱਤ ਸੱਤ ਰੋਜਾ ਗੁਰਮਤਿ ਪ੍ਰਚਾਰ ਕੈਂਪ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਗੁਰੂਗ੍ਰਾਮ ਵਿਖੇ ਲਗਾਇਆ ਗਇਆ।
ਇਸ ਗੁਰਮਤਿ ਕੈਂਪ ਸਬੰਧੀ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਸੁਰਿੰਦਰ ਪਾਲ ਸਿੰਘ ਸਮਾਣਾ ਨੇ ਦੱਸਿਆ ਕਿ ਇਹ ਗੁਰਮਤਿ ਕੈਂਪ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਗੁਰੂਗ੍ਰਾਮ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਰੰਭ ਕੀਤਾ ਗਿਆ ਸੱਤ ਦਿਨ ਚਲੇ ਇਸ ਗੁਰਮਤਿ ਕੈਂਪ ਵਿਚ ਬੱਚਿਆ ਨੇ ਵੱਧ ਚੜ੍ਹ ਕੇ ਸ਼ਮੁਲੀਅਤ ਕੀਤੀ ਅਤੇ ਨਾਲ ਹੀ ਬੱਚਿਆ ਦੇ ਮਾਪਿਆ ਵਲੋਂ ਵੀ ਇਸ ਦੌਰਾਨ ਹਾਜ਼ਰੀ ਭਰੀ ਗਈ। ਇਸ ਦੌਰਾਨ ਬੱਚਿਆਂ ਨੂੰ ਇਤਿਹਾਸ ਦੀ ਜਾਣਕਾਰੀ ਦਿਤੀ ਗਈ ਉਥੇ ਨਾਲ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਬਾਰੇ ਵੀ ਲੈਕਚਰ ਕੀਤੇ ਗਏ ਅਤੇ ਨਾਲ ਹੀ ਬੱਚਿਆ ਨੂੰ ਗੁਰਮਖੀ ਭਾਸ਼ਾ ਦੇ ਕਾਇਦੇ ਅਤੇ ਹੋਰ ਭੇਟਾ ਰਹਿਤ ਲਿਟਰੇਚਰ ਵੀ ਵੰਡਿਆ ਗਿਆ। ਸੰਗਤ ਨੇ ਸਿੱਖ ਮਿਸਨ ਦਿੱਲੀ ਵਲੋਂ ਇਨ੍ਹਾਂ ਗੁਰਮਤਿ ਪ੍ਰਚਾਰ ਦੇ ਕਾਰਜਾਂ ਦੀ ਸਰਾਹਨਾ ਕੀਤੀ ਅਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦਾ ਇਸ ਉਪਰਾਲੇ ਲਈ ਧਨਵਾਦ ਕੀਤਾ।
ਇਸ ਮੌਕੇ ਸਿੱਖ ਮਿਸ਼ਨ ਦਿੱਲੀ ਦੇ ਪ੍ਰਚਾਰਕ ਭਾਈ ਜੀਵਨਜੀਤ ਸਿੰਘ ਢਿੱਲੋਂ, ਭਾਈ ਲਖਵਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ ਸਾਹਨੀ, ਮੈਨੇਜਰ ਹਰਜਿੰਦਰ ਸਿੰਘ, ਸੁਖਦੇਵ ਸਿੰਘ ਹੈੱਡ ਗ੍ਰੰਥੀ, ਪ੍ਰਗਟ ਸਿੰਘ ਅਤੇ ਨੌਜਵਾਨ ਆਗੂ ਹਰਿੰਦਰ ਸਿੰਘ ਮੌਜੂਦ ਸਨ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman