ਪੰਜਾਬੀ ਯੂਨੀਵਰਸਟੀ ਦੇ ਵਿੱਤੀ ਸੰਕਟ ਦਾ ਮਾਮਲਾ ਪਹੁੰਚਿਆ ਮੁੱਖ ਮੰਤਰੀ ਦੇ ਦਰਬਾਰ

ਪੰਜਾਬੀ ਯੂਨੀਵਰਸਟੀ ਦੇ ਵਿੱਤੀ ਸੰਕਟ ਦਾ ਮਾਮਲਾ ਪਹੁੰਚਿਆ ਮੁੱਖ ਮੰਤਰੀ ਦੇ ਦਰਬਾਰ

June 20, 2017 12:16 AM

ਪਟਿਆਲਾ, 19 ਜੂਨ (ਰਾਣਾ ਰੱਖੜਾ): ਪੰਜਾਬ ਦੇ ਮਾਲਵਾ ਖੇਤਰ ਦੇ ਵਿਦਿਆ ਦੇ ਮੰਦਰ ਪੰਜਾਬੀ ਯੂਨੀਵਰਸਟੀ ਪਟਿਆਲਾ ਨੂੰ ਵਿੱਤੀ ਸੰਕਟ 'ਚੋਂ ਕੱਢੇ ਜਾਣ ਦਾ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਵਿਚ ਪਹੁੰਚ ਗਿਆ ਹੈ। ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫ਼ੈਡਰੇਸ਼ਨ ਪੰਜਾਬ ਦੇ ਸੂਬਾਈ ਆਗੂ ਅਤੇ ਫ਼ੈਡਰੇਸ਼ਨ ਦੇ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਜਤਿੰਦਰ ਸਿੰਘ ਮੱਟੂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਬਰਾੜ ਨਾਲ ਲੰਬਾ ਸਮਾਂ ਪੰਜਾਬੀ ਯੂਨੀਵਰਸਟੀ ਦੇ ਹਾਲਾਤਾਂ ਅਤੇ ਪੰਜਾਬੀ ਯੂਨੀਵਰਸਟੀ ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਗ੍ਰਾਂਟ ਵਧਾਉਣ ਅਤੇ ਯੂਨੀਵਰਸਟੀ ਨੂੰ ਰੈਗੂਲਰ ਵਾਈਸ ਚਾਂਸਲਰ ਦੇਣ ਸਬੰਧੀ ਚਰਚਾ ਕੀਤੀ।
ਇਸ ਮੌਕੇ ਦਲਿਤ ਆਗੂ ਜਤਿੰਦਰ ਸਿੰਘ ਮੱਟੂ ਨੇ ਸੰਦੀਪ ਬਰਾੜ ਨੂੰ ਮੰਗ ਪੱਤਰ ਵੀ ਸੌਂਪਿਆ। ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਟੀ ਪਟਿਆਲਾ ਦਾ ਨਾਮ ਵਿਸ਼ਵ ਪੱਧਰ 'ਤੇ ਚਮਕ ਰਿਹਾ ਹੈ, ਕਈ ਅਜਿਹੇ ਕਾਰਜ ਪੰਜਾਬੀ ਯੂਨੀਵਰਸਟੀ ਨੇ ਕੀਤੇ ਹਨ ਜਿਸ ਨਾਲ ਇਹ ਯੂਨੀਵਰਸਿਟੀ ਵਿਸ਼ਵ ਦੀਆਂ ਯੂਨੀਵਰਸਟੀਆਂ ਵਿਚ ਮੋਹਰੀ ਬਣ ਗਈ ਹੈ।
ਇਸ ਯੂਨੀਵਰਸਟੀ ਵਿਚ ਮਾਲਵਾ ਖੇਤਰ ਦੇ ਨਾਲ-ਨਾਲ ਮਾਝਾ, ਦੁਆਬਾ ਅਤੇ ਵਿਸ਼ਵ ਭਰ ਵਿਚੋਂ ਵਿਦਿਆਰਥੀ ਉੱਚ ਸਿਖਿਆ ਲਈ ਇਥੇ ਆ ਰਹੇ ਹਨ ਪਰ ਮੌਜੂਦਾ ਸਮੇਂ ਪੰਜਾਬੀ ਯੂਨੀਵਰਸਟੀ ਕਰਜ਼ੇ ਦੇ ਭਾਰ ਹੇਠ ਦੱਬਦੀ ਚਲੀ ਜਾ ਰਹੀ ਹੈ, ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇਣ ਲਈ ਹਰ ਮਹੀਨੇ ਓਵਰ ਡਰਾਫ਼ਟ ਚੁੱਕਣਾ ਪੈ ਰਿਹਾ ਹੈ। ਹੁਣ ਤਕ 100 ਕਰੋੜ ਦਾ ਓਵਰਡਰਾਫ਼ਟ ਹੋ ਚੁੱਕਿਆ ਹੈ, ਜਿਸ ਕਾਰਨ ਪੰਜਾਬੀ ਯੂਨੀਵਰਸਟੀ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਤਨਖਾਹ ਸਹੀ ਸਮੇਂ 'ਤੇ ਨਹੀਂ ਮਿਲ ਰਹੀ।
ਦਲਿਤ ਆਗੂ ਜਤਿੰਦਰ ਸਿੰਘ ਮੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਰਕਾਰ ਵਲੋਂ ਦਿਤੀ ਜਾਣ ਵਾਲੀ ਗ੍ਰਾਂਟ ਵਿਚ ਵਾਧਾ ਕੀਤਾ ਜਾਵੇ ਜਿਸ ਨੂੰ ਸਹੀ ਸਮੇਂ 'ਤੇ ਦਿਤਾ ਜਾਵੇ। ਰੈਗੂਲਰ ਵਾਈਸ ਚਾਂਸਲਰ ਨਾ ਹੋਣ ਕਾਰਣ ਕਰਮਚਾਰੀਆਂ ਦੇ ਬਹੁਤ ਸਾਰੇ ਮਸਲੇ ਅਧੂਰੇ ਪਏ ਹਨ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਨੇ ਜਤਿੰਦਰ ਸਿੰਘ ਮੱਟੂ ਅਤੇ ਉਨ੍ਹਾਂ ਨਾਲ ਗਏ ਫ਼ੈਡਰੇਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀ ਯੂਨੀਵਰਸਟੀ ਪ੍ਰਤੀ ਗੰਭੀਰ ਹਨ ਅਤੇ ਜਲਦ ਹੀ ਯੂਨੀਵਰਸਟੀ ਦੀਆਂ ਸਾਰੀਆਂ ਮੰਗਾਂ ਦਾ ਹੱਲ ਕੱਢ ਲਿਆ ਜਾਵੇਗਾ।

ਕੁਝ ਕਹਿਣਾ ਚਾਹੁੰਦੇ ਹੋ?ਆਪਣੇ ਵਿਚਾਰ ਪੋਸਟ ਕਰੋ

Corporate Office : #3037 Sector-19D, Chandigarh

Phone: +91-172 - 2542033, 2542066

Press : D-12 Industrial Area, Ph-1, S.A.S. Nagar, Mohali, Punjab.

Phone: +91-172 - 3047671 / 72

Fax : +91-172 - 5013421

Email : admin@rozanaspokesman.com

General Manager : Mr Rajinder singh

Phone : 9855554387

Rozana Spokesman is a Punjabi-language daily newspaper in India. During its earlier years it was a weekly newspaper. The newspaper takes an independent stand in all the matters related to Punjab, and Sikhs and the Sikh religion in particular

Copyright © 2016 Rozana Spokesman